ਪਾਕਿਸਤਾਨ : ਬੱਸ ‘ਚ ਲੱਗੀ ਅੱਗ, 18 ਲੋਕਾਂ ਦੀ ਦਰਦਨਾਕ ਮੌਤ

ਸਿੰਧ : ਪਾਕਿਸਤਾਨ ਦੇ ਸਿੰਧ ਸੂਬੇ ਦੇ ਜਮਸ਼ੋਰੋ ਜ਼ਿਲੇ ‘ਚ ਨੌਰੀਬਾਦ ਨੇੜੇ ਇਕ ਯਾਤਰੀ ਬੱਸ ‘ਚ ਅੱਗ ਲੱਗਣ ਕਾਰਨ ਅੱਠ ਬੱਚਿਆਂ ਅਤੇ 9 ਔਰਤਾਂ ਸਮੇਤ 18 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਡਾਨ ਨਿਊਜ਼ ਨੇ ਪੁਲਸ ਦੇ ਹਵਾਲੇ ਨਾਲ ਇਸ ਘਟਨਾ ਦੀ ਜਾਣਕਾਰੀ ਦਿੱਤੀ। ‘ਡਾਨ’ ਨਿਊਜ਼ ਦੀ ਰਿਪੋਰਟ ਮੁਤਾਬਕ ਨੌਰਿਆਬਾਦ ਦੇ ਡਿਪਟੀ ਸੁਪਰਡੈਂਟ (ਡੀਐਸਪੀ) ਵਾਜਿਦ ਤਹਿਮ ਨੇ ਬੁੱਧਵਾਰ ਨੂੰ ਵਾਪਰੀ ਘਟਨਾ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਬੱਸ ‘ਚੋਂ 11 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ, ਜਿਨ੍ਹਾਂ ‘ਚ ਅੱਠ ਬੱਚੇ, ਇਕ ਔਰਤ ਅਤੇ ਦੋ ਪੁਰਸ਼ ਸ਼ਾਮਲ ਹਨ। ਉਸ ਨੇ ਦੱਸਿਆ ਕਿ ਬੱਸ ਵਿਚ 80 ਤੋਂ ਵੱਧ ਲੋਕ ਸਵਾਰ ਸਨ ਅਤੇ ਇਹ ਲੋਕ ਮੁਗੈਰੀ ਭਾਈਚਾਰੇ ਨਾਲ ਸਬੰਧਤ ਹਨ ਅਤੇ ਕਰਾਚੀ ਤੋਂ ਵਾਪਸ ਖੈਰਪੁਰ ਨਾਥਨ ਸ਼ਾਹ ਆ ਰਹੇ ਸਨ।

ਰਿਪੋਰਟ ਮੁਤਾਬਕ ਇਕ ਅਧਿਕਾਰੀ ਨੇ ਦੱਸਿਆ ਕਿ ਕੋਚ ਦੇ ਏਅਰ ਕੰਡੀਸ਼ਨਿੰਗ ਸਿਸਟਮ ‘ਚ ਖਰਾਬੀ ਕਾਰਨ ਅੱਗ ਲੱਗੀ। ਉਨ੍ਹਾਂ ਦੱਸਿਆ ਕਿ ਲਾਸ਼ਾਂ ਅਤੇ ਜ਼ਖਮੀਆਂ ਨੂੰ ਲਿਆਕਤ ਯੂਨੀਵਰਸਿਟੀ ਹਸਪਤਾਲ ਜਮਸ਼ੋਰੋ ਲਿਜਾਇਆ ਗਿਆ ਹੈ। ਇਸ ਦੌਰਾਨ ਬਚਾਅ ਅਤੇ ਰਾਹਤ ਕਾਰਜਾਂ ਲਈ ਵਾਲੰਟੀਅਰ ਵੀ ਮੌਕੇ ‘ਤੇ ਪਹੁੰਚ ਗਏ ਹਨ। ਸਿੰਧ ਸੂਬੇ ਦੇ ਮੁੱਖ ਮੰਤਰੀ ਮੁਰਾਦ ਅਲੀ ਸ਼ਾਹ ਨੇ ਜਮਸ਼ੋਰੋ ਦੇ ਡਿਪਟੀ ਕਮਿਸ਼ਨਰ ਨੂੰ ਤੁਰੰਤ ਐਂਬੂਲੈਂਸ ਨਾਲ ਮੌਕੇ ‘ਤੇ ਪਹੁੰਚਣ ਅਤੇ ਜ਼ਖਮੀਆਂ ਨੂੰ ਹਰ ਸੰਭਵ ਮਦਦ ਦੇਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਘਟਨਾ ਦੀ ਜਾਂਚ ਰਿਪੋਰਟ ਤਲਬ ਕੀਤੀ ਹੈ।

Add a Comment

Your email address will not be published. Required fields are marked *