ਮੂਸੇਵਾਲਾ ਕਤਲਕਾਂਡ ਦਾ ਇਕ ਹੋਰ ਮੁਲਜ਼ਮ ਕਾਬੂ, PCA ਪ੍ਰਧਾਨ ਚਾਹਲ ਨੇ ਦਿੱਤਾ ਅਸਤੀਫ਼ਾ

ਜਲੰਧਰ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਮੂਸੇਵਾਲਾ ਕਤਲਕਾਂਡ ਦੇ ਇਕ ਹੋਰ ਗੁਨਾਹਗਾਰ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਇਮੀਗ੍ਰੇਸ਼ਨ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ। ਉਥੇ ਹੀ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ. ਸੀ. ਏ.) ’ਚ ਚੱਲ ਰਹੇ ਵਿਵਾਦਾਂ ਕਾਰਨ ਵੀਰਵਾਰ ਨੂੰ ਪ੍ਰਧਾਨ ਗੁਲਜ਼ਾਰ ਇੰਦਰ ਸਿੰਘ ਚਾਹਲ ਨੇ ਅਚਾਨਕ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ

 ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਮੂਸੇਵਾਲਾ ਕਤਲ ਕਾਂਡ ਦੇ ਇਕ ਹੋਰ ਗੁਨਾਹਗਾਰ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਇਮੀਗ੍ਰੇਸ਼ਨ ਵੱਲੋਂ ਗ੍ਰਿਫ਼ਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ. ਸੀ. ਏ.) ’ਚ ਚੱਲ ਰਹੇ ਵਿਵਾਦਾਂ ਕਾਰਨ ਵੀਰਵਾਰ ਨੂੰ ਪ੍ਰਧਾਨ ਗੁਲਜ਼ਾਰ ਇੰਦਰ ਸਿੰਘ ਚਾਹਲ ਨੇ ਅਚਾਨਕ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਚਾਹਲ ਨੇ ਇਸ ਦੀ ਪੁਸ਼ਟੀ ਆਪਣੇ ਟਵਿਟਰ ਅਕਾਊਂਟ ਜ਼ਰੀਏ ਕਰਦੇ ਹੋਏ ਲਿਖਿਆ ਕਿ ਉਹ ਨਿੱਜੀ ਕਾਰਨਾਂ ਕਰਕੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਰਹੇ ਹਨ। ਹਾਲਾਂਕਿ ਚਾਹਲ ਦੇ ਅਸਤੀਫ਼ੇ ਦੀ ਅਧਿਕਾਰਤ ਸੂਚਨਾ ਪੀ. ਸੀ. ਏ. ਵੱਲੋਂ ਜਾਰੀ ਨਹੀਂ ਕੀਤੀ ਗਈ ਹੈ ਪਰ ਇਹ ਤੈਅ ਮੰਨਿਆ ਜਾ ਰਿਹਾ ਹੈ ਕਿ ਚਾਹਲ ਨੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਚੰਡੀਗੜ੍ਹ ਵਿਖੇ ਵਿਸ਼ੇਸ਼ ਜਾਂਚ ਕਮੇਟੀ (ਐੱਸ. ਆਈ. ਟੀ.) ਅੱਗੇ ਪੇਸ਼ ਹੋਏ। ਸੁਖਬੀਰ ਬਾਦਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਪੰਥ ਅਤੇ ਪੰਜਾਬ ਨਾਲ ਜੁੜਿਆ ਮਸਲਾ ਹੈ। ਇਸ ਮੁੱਦੇ ‘ਤੇ ਸਿਆਸਤ ਨਹੀਂ ਹੋਣੀ ਚਾਹੀਦੀ। ਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਊਨਾ ਰੇਲਵੇ ਸਟੇਸ਼ਨ ਤੋਂ ਦੇਸ਼ ਦੀ ਚੌਥੀ ‘ਵੰਦੇ ਭਾਰਤ ਐਕਸਪ੍ਰੈਸ’ ਟਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਟ੍ਰੇਨ ਹਿਮਾਚਲ ਪ੍ਰਦੇਸ਼ ਦੇ ਅੰਬ ਅੰਦੌਰਾ ਸਟੇਸ਼ਨ ਤੋਂ ਨਵੀਂ ਦਿੱਲੀ ਰੇਲਵੇ ਸਟੇਸ਼ਨ ਦੇ ਵਿਚਕਾਰ ਚੱਲੇਗੀ। ਅਧਿਕਾਰੀਆਂ ਨੇ ਕਿਹਾ ਕਿ ਨਵੀਂ ਵੰਦੇ ਭਾਰਤ ਟਰੇਨ ਪਹਿਲਾਂ ਦੀ ਰੇਲਗੱਡੀ ਦੇ ਮੁਕਾਬਲੇ ਜ਼ਿਆਦਾ ਉੱਨਤ ਅਤੇ ਹਲਕੀ ਹੈ ਅਤੇ ਘੱਟ ਸਮੇਂ ਵਿੱਚ ਤੇਜ਼ ਰਫ਼ਤਾਰ ਨਾਲ ਚੱਲਣ ਦੇ ਸਮਰੱਥ ਹੈ।

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਭਲਕੇ 14 ਅਕਤੂਬਰ ਨੂੰ ਉਨ੍ਹਾਂ ਦੀ ਹਰਿਆਣਾ ਦੇ ਮੁੱਖ ਮੰਤਰੀ ਨਾਲ ਐੱਸ. ਵਾਈ. ਐੱਲ. ਬਾਰੇ ਮੀਟਿੰਗ ’ਚ ਉਨ੍ਹਾਂ ਦਾ ਕੀ ਸਟੈਂਡ ਰਹੇਗਾ। ਪਾਰਟੀ ਨੇ ਕਿਹਾ ਕਿ ਅਜਿਹਾ ਇਸ ਵਾਸਤੇ ਵੀ ਜ਼ਰੂਰੀ ਹੈ ਕਿਉਂਕਿ ਇਸ ਗੱਲ ਦੇ ਸੰਕੇਤ ਮਿਲ ਰਹੇ ਹਨ ਕਿ ਉਹ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਕਹਿਣ ’ਤੇ ਪੰਜਾਬ ਦੇ ਹਿੱਤਾਂ ਨਾਲ ਧੋਖਾ ਕਰਨਗੇ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਭਵਨ ‘ਚ ਪ੍ਰੈੱਸ ਕਾਨਫਰੰਸ ਕਰਦੇ ਹੋਏ ਸ਼ਰਾਬ ਮਾਫ਼ੀਆ ਰਾਜ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੀ ਗੱਲ ਕਹੀ। ਸੂਬੇ ਦਾ ਆਬਕਾਰੀ ਮਾਲੀਆ ਪਹਿਲੀ ਵਾਰ ਵਿੱਤੀ ਸਾਲ ਦੇ ਸ਼ੁਰੂਆਤੀ ਛੇ ਮਹੀਨਿਆਂ ਵਿੱਚ 4000 ਕਰੋੜ ਰੁਪਏ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ। ਪੰਜਾਬ ਪੁਲਸ ਨੂੰ ਮੋਹਾਲੀ ਆਰ. ਪੀ. ਜੀ. ਹਮਲੇ ਦੇ ਮਾਮਲੇ ‘ਚ ਵੱਡੀ ਕਾਮਯਾਬੀ ਮਿਲੀ ਹੈ। ਪੰਜਾਬ ਪੁਲਸ ਨੇ ਕੇਂਦਰੀ ਏਜੰਸੀ ਨਾਲ ਮਿਲ ਕੇ ਕੀਤੇ ਸਾਂਝੇ ਆਪਰੇਸ਼ਨ ਦੌਰਾਨ ਮੁੰਬਈ ਤੋਂ ਮੁਲਜ਼ਮ ਚੜ੍ਹਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਚੜ੍ਹਤ ਸਿੰਘ ਮੋਹਾਲੀ ‘ਚ ਹੋਏ ਆਰ. ਪੀ. ਜੀ. ਹਮਲੇ ਦਾ ਮੁੱਖ ਮੁਲਜ਼ਮ ਹੈ।

ਆਈ. ਜੀ. ਮੁਖਵਿੰਦਰ ਸਿੰਘ ਛੀਨਾ ਨੇ ਖ਼ੁਲਾਸਾ ਕੀਤਾ ਕਿ ਪਿਛਲੇ ਸਮੇਂ ਤੋਂ ਕੁਝ ਗੈਂਗਸਟਰ ਜੇਲ੍ਹ ’ਚ ਬੈਠ ਕੇ ਸ਼ਹਿਰ ਦੇ ਵਪਾਰੀਆਂ ਨੂੰ ਧਮਕੀਆਂ ਦੇ ਕੇ ਫਿਰੌਤੀ ਮੰਗਣ ਦਾ ਰੈਕੇਟ ਚਲਾ ਰਹੇ ਸਨ। ਇਸ ਪੂਰੇ ਰੈਕੇਟ ਦੇ ਮਾਸਟਰਮਾਈਂਡ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਅਤੇ ਵਿਦੇਸ਼ ’ਚ ਬੈਠਾ ਗੋਲਡੀ ਬਰਾੜ ਹਨ।

ਪਾਕਿਸਤਾਨ ਦੇ ਸਿੰਧ ਸੂਬੇ ਦੇ ਜਮਸ਼ੋਰੋ ਜ਼ਿਲੇ ‘ਚ ਨੌਰੀਬਾਦ ਨੇੜੇ ਇਕ ਯਾਤਰੀ ਬੱਸ ‘ਚ ਅੱਗ ਲੱਗਣ ਕਾਰਨ ਅੱਠ ਬੱਚਿਆਂ ਅਤੇ 9 ਔਰਤਾਂ ਸਮੇਤ 18 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਡਾਨ ਨਿਊਜ਼ ਨੇ ਪੁਲਸ ਦੇ ਹਵਾਲੇ ਨਾਲ ਇਸ ਘਟਨਾ ਦੀ ਜਾਣਕਾਰੀ ਦਿੱਤੀ। 

 ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਗਵੰਤ ਮਾਨ ਨੂੰ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ’ਤੇ ਆਪਣੇ ਸਟੈਂਡ ’ਤੇ ਡਟਣ ਦੀ ਸਲਾਹ ਦਿੱਤੀ ਹੈ, ਜਦੋਂ ਉਹ ਭਲਕੇ ਹਰਿਆਣਾ ਦੇ ਆਪਣੇ ਹਮਰੁਤਬਾ ਨਾਲ ਮੁਲਾਕਾਤ ਕਰਕੇ ਹੱਲ ਕੱਢਣ ਲਈ ਵਿਚਾਰ-ਵਟਾਂਦਰਾ ਕਰਨਗੇ। 

Add a Comment

Your email address will not be published. Required fields are marked *