PCA ਪ੍ਰਧਾਨ ਚਾਹਲ ਦੇ ਅਸਤੀਫ਼ੇ ਮਗਰੋਂ ਹਰਭਜਨ ਸਿੰਘ ਨੇ ਕੀਤਾ ਟਵੀਟ

ਚੰਡੀਗੜ੍ਹ : ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ. ਸੀ. ਏ.) ਦੇ ਪ੍ਰਧਾਨ ਗੁਲਜ਼ਾਰ ਇੰਦਰ ਸਿੰਘ ਚਾਹਲ ਵੱਲੋਂ ਦਿੱਤੇ ਅਸਤੀਫ਼ੇ ਮਗਰੋਂ ਐਸੋਸੀਏਸ਼ਨ ਦੇ ਮੁੱਖ ਸਲਾਹਕਾਰ, ਰਾਜ ਸਭਾ ਮੈਂਬਰ ਤੇ ਸਾਬਕਾ ਗੇਂਦਬਾਜ਼ ਹਰਭਜਨ ਸਿੰਘ ਨੇ ਟਵੀਟ ਕੀਤਾ ਹੈ। ਹਰਭਜਨ ਸਿੰਘ ਨੇ ਟਵੀਟ ਕਰਦਿਆਂ ਕਿਹਾ ਕਿ ‘ਸੱਚ ਪ੍ਰੇਸ਼ਾਨ ਹੋ ਸਕਦਾ ਹੈ ਪਰ ਹਾਰ ਨਹੀਂ ਸਕਦਾ। ਸੱਤਯਮੇਵ ਜਯਤੇ….।’

ਜ਼ਿਕਰਯੋਗ ਹੈ ਕਿ ਐਸੋਸੀਏਸ਼ਨ ਦੇ ਮੁੱਖ ਸਲਾਹਕਾਰ ਅਤੇ ਸਾਬਕਾ ਗੇਂਦਬਾਜ਼, ਮੌਜੂਦਾ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਗੁਲਜ਼ਾਰ ਇੰਦਰ ਚਾਹਲ ਦੀ ਕਾਰਜਪ੍ਰਣਾਲੀ ’ਤੇ ਸਵਾਲ ਚੁੱਕੇ ਸਨ। ਇਸ ਦੀ ਸ਼ਿਕਾਇਤ ਲੋਕਪਾਲ ਨੂੰ ਵੀ ਭੇਜੀ ਸੀ। ਉਨ੍ਹਾਂ ਚਾਹਲ ਦੋਸ਼ ਲਾਇਆ ਸੀ ਕਿ ਉਨ੍ਹਾਂ ਨੇ ਕਥਿਤ ਤੌਰ ’ਤੇ ਆਪਣੇ ਨਜ਼ਦੀਕੀਆਂ ਨੂੰ ਪੀ. ਸੀ. ਏ. ਦੇ ਸੰਵਿਧਾਨ ਨੂੰ ਨਜ਼ਰਅੰਦਾਜ਼ ਕਰਦਿਆਂ ਮੈਂਬਰ ਬਣਾਇਆ ਹੈ।

Add a Comment

Your email address will not be published. Required fields are marked *