ਰਾਮ ਰਹੀਮ ਨੂੰ ਮਿਲੀ 40 ਦਿਨ ਦੀ ਪੈਰੋਲ

ਸਿਰਸਾ- ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਰਾਮ ਰਹੀਮ ਨੂੰ ਅੱਜ ਯਾਨੀ ਸ਼ੁੱਕਰਵਾਰ ਨੂੰ 40 ਦਿਨ ਦੀ ਪੈਰੋਲ ਮਿਲ ਗਈ ਹੈ। ਰਾਮ ਰਹੀਮ ਨੂੰ ਰਾਜਸਥਾਨ ਸਥਿਤ ਆਸ਼ਰਮ ‘ਚ ਲਿਜਾਇਆ ਜਾ ਸਕਦਾ ਹੈ। ਰਾਮ ਰਹੀਮ ਨੂੰ ਪਹਿਲਾਂ ਵੀ ਜੇਲ੍ਹ ਤੋਂ ਪੈਰੋਲ ਮਿਲ ਚੁੱਕੀ ਹੈ। 

ਦੱਸ ਦੇਈਏ ਕਿ ਅਗਸਤ 2017 ’ਚ ਰਾਮ ਰਹੀਮ ਨੂੰ ਦੋ ਸਾਧਵੀਆਂ ਨਾਲ ਜ਼ਬਰ-ਜਨਾਹ ਦੇ ਮਾਮਲੇ ’ਚ ਸਜ਼ਾ ਸੁਣਾਈ ਸੀ, ਜਿਸ ਤੋਂ ਬਾਅਦ ਪੰਚਕੂਲਾ ’ਚ ਹਿੰਸਾ ਭੜਕ ਗਈ ਸੀ। ਸੁਰੱਖਿਆ ਕਾਰਨਾਂ ਦੇ ਚਲਦੇ ਰਾਮ ਰਹੀਮ ਨੂੰ ਹੈਲੀਕਾਪਟਰ ਰਾਹੀਂ ਰੋਹਤਕ ਦੀ ਸੁਨਾਰੀਆ ਜੇਲ੍ਹ ਲਿਆਇਆ ਗਿਆ ਸੀ। ਉਦੋਂ ਤੋਂ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ’ਚ ਬੰਦ ਹੈ। ਇਕ ਮਹੀਨਾ ਪਹਿਲਾਂ ਉਸਨੂੰ 30 ਦਿਨਾਂ ਦੀ ਪੈਰੋਲ ਮਿਲੀ ਸੀ। 

Add a Comment

Your email address will not be published. Required fields are marked *