ਤੀਜੇ ਕਾਰਜਕਾਲ ਤੋਂ ਪਹਿਲਾਂ ਚੀਨ ‘ਚ ਜਿਨਪਿੰਗ ਖ਼ਿਲਾਫ਼ ਪ੍ਰਦਰਸ਼ਨ ਤੇਜ਼

 ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਤੀਸਰੀ ਵਾਰ ਸਿਖਰਲੇ ਅਹੁਦੇ ‘ਤੇ ਬਣੇ ਰਹਿਣਾ ਚਾਹੁੰਦੇ ਹਨ ਪਰ ਇਸ ਦੌਰਾਨ ਉਨ੍ਹਾਂ ਦੇ ਖ਼ਿਲਾਫ਼ ਪ੍ਰਦਰਸ਼ਨ ਤੇਜ਼ ਹੋ ਗਿਆ ਹੈ। ਇਕ ਵੱਡੀ ਆਬਾਦੀ ‘ਚ ਜਿਨਪਿੰਗ ਦੇ ਪ੍ਰਤੀ ਅਸੰਤੁਸ਼ਟੀ ਦੇਖੀ ਜਾ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਚੀਨ ‘ਚ ਸ਼ੀ ਜਿਨਪਿੰਗ ਦਾ ਵਿਰੋਧ ਕਰਨ ਵਾਲੇ ਲੋਕ ਸੜਕਾਂ ‘ਤੇ ਉਤਰ ਆਏ ਹਨ ਅਤੇ ਰਾਜਧਾਨੀ ਬੀਜਿੰਗ ‘ਚ ਕਰੀਬ 14 ਲੱਖ ਲੋਕਾਂ ਨੂੰ ਜੇਲ੍ਹਾਂ ‘ਚ ਡੱਕ ਦਿੱਤਾ ਗਿਆ ਹੈ। ਜੇਲ੍ਹ ਵਿੱਚ ਬੰਦ ਲੱਖਾਂ ਲੋਕਾਂ ਨੂੰ ਅਪਰਾਧੀ ਐਲਾਨਿਆ ਗਿਆ ਹੈ ਪਰ ਮਾਹਿਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਜਿਨਪਿੰਗ ਦਾ ਵਿਰੋਧ ਕਰਨ ਕਰਕੇ ਕੈਦ ਕੀਤਾ ਗਿਆ।

ਜਿਨਪਿੰਗ ’ਤੇ ਦੋਸ਼ ਹੈ ਕਿ ਉਹ ਆਪਣੇ ਖ਼ਿਲਾਫ਼ ਲੋਕਾਂ ਦੀ ਆਵਾਜ਼ ਨੂੰ ਦਬਾਉਣ ਲਈ ਕੋਰੋਨਾ ਲਾਕਡਾਊਨ ਦੀਆਂ ਪਾਬੰਦੀਆਂ ਨੂੰ ਜ਼ਬਰਦਸਤੀ ਲਾਗੂ ਕਰਨ ਦਾ ਸਹਾਰਾ ਲੈ ਰਿਹਾ ਹੈ। ਚੀਨੀ ਸੋਸ਼ਲ ਮੀਡੀਆ ‘ਤੇ ਜਿਨਪਿੰਗ ਦੇ ਖ਼ਿਲਾਫ਼ ਗੁੱਸਾ ਜ਼ਾਹਿਰ ਕਰਨ ਵਾਲੀਆਂ ਤਸਵੀਰਾਂ ਨੂੰ ਸੈਂਸਰ ਕੀਤਾ ਜਾ ਰਿਹਾ ਹੈ। ਰਾਸ਼ਟਰਪਤੀ ਜਿਨਪਿੰਗ ਦੇ ਖ਼ਿਲਾਫ਼ ਤਾਨਾਸ਼ਾਹ ਵਰਗੇ ਸ਼ਬਦਾਂ ਦੀ ਵਰਤੋਂ ਕਰਦੇ ਹੋਏ ਪੋਸਟਰ ਬਣਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਹੜਤਾਲ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਪੋਸਟਰਾਂ ਵਿੱਚ ਕੋਰੋਨਾ ਟੈਸਟ ਦਾ ਵਿਰੋਧ ਕਰਨ ਦਾ ਵੀ ਸੱਦਾ ਦਿੱਤਾ ਗਿਆ ਹੈ।

ਦਰਅਸਲ, ਚੀਨੀ ਲੋਕਾਂ ਦਾ ਇਲਜ਼ਾਮ ਹੈ ਕਿ ਕੋਰੋਨਾ ਟੈਸਟ ਦੇ ਨਾਮ ‘ਤੇ ਉਨ੍ਹਾਂ ‘ਤੇ ਤਸ਼ੱਦਦ ਕੀਤਾ ਜਾ ਰਿਹਾ ਹੈ। ਰਾਜਧਾਨੀ ਬੀਜਿੰਗ ਦੇ ਇੱਕ ਵਿਅਸਤ ਚੌਂਕ ਵਿੱਚ ਕਮਿਊਨਿਸਟ ਲੀਡਰਸ਼ਿਪ ਦੀ ਆਲੋਚਨਾ ਕਰਨ ਵਾਲੇ ਬੈਨਰਾਂ ਦੀਆਂ ਰਿਪੋਰਟਾਂ ਤੋਂ ਬਾਅਦ ਵੀਰਵਾਰ (13 ਅਕਤੂਬਰ) ਨੂੰ ਚੀਨ ਦੇ ਇੰਟਰਨੈਟ ਸੈਂਸਰਾਂ ਨੇ ਸੋਸ਼ਲ ਮੀਡੀਆ ਪੋਸਟਾਂ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਪੋਸਟਰਾਂ ਨੇ ਰਾਹੀਂ ਜ਼ੀਰੋ-ਕੋਵਿਡ ਨੀਤੀ ਨੂੰ ਖ਼ਤਮ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਕਮਿਊਨਿਸਟ ਪਾਰਟੀ ਦੇ ਨੇਤਾ ਅਤੇ ਰਾਸ਼ਟਰਪਤੀ ਸ਼ੀ ਜਿਨਪਿੰਗ ਦਾ ਤਖਤਾ ਪਲਟਣ ਦੀ ਮੰਗ ਕੀਤੀ ਗਈ। ਹਾਲਾਂਕਿ ਚੀਨ ’ਚ ਰਾਜਨੀਤਿਕ ਵਿਰੋਧ ਬਹੁਤ ਘੱਟ ਹੁੰਦੇ ਹਨ ਪਰ ਪੁਲਸ ਇਸ ਹਫ਼ਤੇ ਕਮਿਊਨਿਸਟ ਪਾਰਟੀ ਕਾਂਗਰਸ ਲਈ ਹਾਈ ਅਲਰਟ ‘ਤੇ ਹੈ।

Add a Comment

Your email address will not be published. Required fields are marked *