ਅਖਿਲੇਸ਼ ਯਾਦਵ ਦੇ ਘਰ ਪਹੁੰਚੇ ਸੁਖਬੀਰ ਬਾਦਲ, ਮੁਲਾਇਮ ਯਾਦਵ ਦੇ ਦੇਹਾਂਤ ’ਤੇ ਪ੍ਰਗਟਾਇਆ ਦੁੱਖ
October 16, 2022
![](http://mehakewattan.com/wp-content/uploads/2022/10/2022_10image_23_21_532791499ssagsfssfsssasssssssss-ll.jpg)
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਬਾਦਲ ਅੱਜ ਅਖਿਲੇਸ਼ ਯਾਦਵ ਦੇ ਉੱਤਰ ਪ੍ਰਦੇਸ਼ ਦੇ ਸੈਫਈ ਸਥਿਤ ਘਰ ਵਿਖੇ ਪਹੁੰਚੇ, ਜਿਥੇ ਉਨ੍ਹਾਂ ਮੁਲਾਇਮ ਸਿੰਘ ਯਾਦਵ ਦੇ ਦੇਹਾਂਤ ’ਤੇ ਦੁੱਖ ਸਾਂਝਾ ਕੀਤਾ। ਇਸ ਦੌਰਾਨ ਉਨ੍ਹਾਂ ਅਖਿਲੇਸ਼ ਯਾਦਵ ਨਾਲ ਦੁੱਖ ਸਾਂਝਾ ਕੀਤਾ। ਬਾਦਲ ਨੇ ਕਿਹਾ ਕਿ ਭਾਰਤੀ ਸਿਆਸਤ ’ਚ ਨੇਤਾ ਜੀ ਦੇ ਯੋਗਦਾਨ ਅਤੇ ਪੱਛੜੇ ਲੋਕਾਂ ਦੇ ਸਸ਼ਕਤੀਕਰਨ ਲਈ ਕੀਤੇ ਗਏ ਉਨ੍ਹਾਂ ਦੇ ਯਤਨਾਂ ਨੂੰ ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ।
ਜ਼ਿਕਰਯੋਗ ਹੈ ਕਿ ਸਮਾਜਵਾਦੀ ਪਾਰਟੀ ਦੇ ਸੰਸਥਾਪਕ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਦਾ ਸੋਮਵਾਰ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ’ਚ ਦੇਹਾਂਤ ਹੋ ਗਿਆ ਸੀ। ਉਹ 83 ਸਾਲ ਦੇ ਸਨ। ਉਹ ਪਿਛਲੇ ਤਕਰੀਬਨ ਡੇਢ ਮਹੀਨੇ ਤੋਂ ਹਸਪਤਾਲ ’ਚ ਦਾਖ਼ਲ ਸਨ। ਉਨ੍ਹਾਂ ਦੇ ਕਈ ਅੰਗਾਂ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ ਅਤੇ ਉਹ ਵੈਂਟੀਲੇਟਰ ‘ਤੇ ਸਨ।