ਪਟਿਆਲਾ ਜੇਲ੍ਹ ‘ਚ ਸਜ਼ਾ ਕੱਟ ਰਹੇ ਸਾਬਕਾ ਮੰਤਰੀ ਨਵਜੋਤ ਸਿੱਧੂ ਨੂੰ ਲੈ ਕੇ ਆਈ ਇਹ ਖ਼ਬਰ
![](http://mehakewattan.com/wp-content/uploads/2022/10/2022_10image_09_40_331530998navjot-ll.jpg)
ਪਟਿਆਲਾ : ਕੇਂਦਰੀ ਜੇਲ੍ਹ ਪਟਿਆਲਾ ’ਚ ਆਪਣੀ ਇਕ ਸਾਲ ਦੀ ਸਜ਼ਾ ਕੱਟ ਰਹੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਜੇਲ੍ਹ ‘ਚ ਫਿਟਨੈੱਸ ਵੱਲ ਵਿਸ਼ੇਸ਼ ਧਿਆਨ ਦਿੱਤਾ ਹੋਇਆ ਹੈ। ਨਵਜੋਤ ਸਿੰਘ ਨੂੰ ਮਿਲ ਕੇ ਆਏ ਸਾਬਕਾ ਵਿਧਾਇਕ ਪਿਰਮਲ ਸਿੰਘ ਖਾਲਸਾ ਦੇ ਮੁਤਾਬਕ ਉਹ ਨੇ ਵਜ਼ਨ ਘਟਾ ਕੇ ਆਪਣੀ ਫਿਟਨੈੱਸ ਨੂੰ ਪਹਿਲਾਂ ਨਾਲੋਂ ਵੀ ਬਿਹਤਰ ਕਰ ਲਿਆ ਹੈ।
ਨਵਜੋਤ ਸਿੰਘ ਸਿੱਧ ਜੇਲ੍ਹ ‘ਚ ਕਾਫੀ ਜ਼ਿਆਦਾ ਸੈਰ ਕਰਨ ਦੇ ਨਾਲ-ਨਾਲ ਖਾਣ-ਪੀਣ ਵੱਲ ਵੀ ਵਿਸ਼ੇਸ਼ ਧਿਆਨ ਦੇ ਰਹੇ ਹਨ। ਦੱਸਣਯੋਗ ਹੈ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਇਸੇ ਸਾਲ ਮਈ ਮਹੀਨੇ ‘ਚ ਮਾਣਯੋਗ ਸੁਪਰੀਮ ਕੋਰਟ ਵੱਲੋਂ ਇਕ ਸਾਲ ਦੀ ਸਜ਼ਾ ਸੁਣਵਾਈ ਗਈ ਸੀ। ਉਸ ਦਿਨ ਤੋਂ ਹੀ ਨਵਜੋਤ ਸਿੰਘ ਸਿੱਧੂ ਕੇਂਦਰੀ ਜੇਲ੍ਹ ਪਟਿਆਲਾ ‘ਚ ਬੰਦ ਹਨ।
ਪਹਿਲਾਂ ਸਿਹਤ ਸਬੰਧੀ ਕੁੱਝ ਦਿੱਕਤਾਂ ਆ ਰਹੀਆਂ ਸਨ ਪਰ ਹੁਣ ਉਨ੍ਹਾਂ ਨੇ ਖ਼ੁਦ ਨੂੰ ਸਮੇਂ ਮੁਤਾਬਕ ਢਾਲ ਲਿਆ ਹੈ ਅਤੇ ਆਪਣੀ ਫਿੱਟਨੈੱਸ ਨੂੰ ਲੈ ਕੇ ਕਾਫੀ ਜ਼ਿਆਦਾ ਧਿਆਨ ਦੇ ਰਹੇ ਹਨ। ਸਾਬਕਾ ਵਿਧਾਇਕ ਪਿਰਮਲ ਸਿੰਘ ਦੇ ਮੁਤਾਬਕ ਉਹ ਪੰਜਾਬ ਨੂੰ ਲੈ ਕੇ ਕਾਫੀ ਜ਼ਿਆਦਾ ਚਿੰਤਤ ਹਨ ਅਤੇ ਉਨ੍ਹਾਂ ਨੂੰ ਵੀ ਲੋਕਾਂ ਦੀ ਸੇਵਾ ਅਤੇ ਪੰਜਾਬ ਦੇ ਹਿੱਤਾਂ ’ਤੇ ਪਹਿਰਾ ਦੇਣ ਲਈ ਕਿਹਾ।
![](http://mehakewattan.com/wp-content/uploads/2023/07/ALL-ADDS-2023_page-0001-1638x2048-1.jpg)