ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ
October 16, 2022
ਜ਼ੀਰਕਪੁਰ : ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਵਿਜੀਲੈਂਸ ਵੱਲੋਂ ਬੀਤੀ ਦੇਰ ਰਾਤ ਜ਼ੀਰਕਪੁਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸੁੰਦਰ ਸ਼ਾਮ ਅਰੋੜਾ ਕੈਪਟਨ ਸਰਕਾਰ ਦੇ ਕਾਰਜਕਾਲ ਦੌਰਾਨ ਸਨਅਤ ਮੰਤਰੀ ਰਹਿ ਚੁੱਕੇ ਹਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਵਿਜੀਲੈਂਸ ਦੇ ਦਫ਼ਤਰ ਬੁਲਾਇਆ ਗਿਆ ਸੀ ਅਤੇ ਪ੍ਰਾਪਰਟੀ ਦੇ ਕਾਗਜ਼ ਵੀ ਖੰਗਾਲੇ ਗਏ ਸਨ।
ਸੁੰਦਰ ਸ਼ਾਮ ਅਰੋੜਾ ਵੱਲੋਂ ਮੀਡੀਆ ਨੂੰ ਬਿਆਨ ਦਿੱਤਾ ਗਿਆ ਸੀ ਕਿ ਮੈਨੂੰ ਸਿਰਫ ਪ੍ਰਾਪਰਟੀ ਦੇ ਕਾਗਜ਼ਾਤ ਲਈ ਵਿਜੀਲੈਂਸ ਵੱਲੋਂ ਬੁਲਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੁੰਦਰ ਸ਼ਾਮ ਅਰੋੜਾ ਵੱਲੋਂ ਵਿਜੀਲੈਂਸ ਨੂੰ ਰਿਸ਼ਵਤ ਦਿੱਤੀ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ‘ਤੇ ਅਫ਼ਸਰਾਂ ਨੂੰ 50 ਲੱਖ ਦੀ ਰਿਸ਼ਵਤ ਦੇਣ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਫਿਲਹਾਲ ਇਸ ‘ਚ ਕੀ ਸੱਚਾਈ ਹੈ, ਇਹ ਤਾਂ ਜਾਂਚ ਤੋਂ ਬਾਅਦ ਹੀ ਪਤਾ ਲੱਗ ਸਕੇਗਾ।

