‘ਹਨੀਮੂਨ’ ਫ਼ਿਲਮ ਦੀ ਪ੍ਰਮੋਸ਼ਨ ਲਈ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਗਿੱਪੀ ਗਰੇਵਾਲ ਤੇ ਜੈਸਮੀਨ ਭਸੀਨ

ਅੰਮ੍ਰਿਤਸਰ – ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਹਨੀਮੂਨ’ ਦੀ ਪ੍ਰਮੋਸ਼ਨ ’ਚ ਰੁੱਝੇ ਹੋਏ ਹਨ। ਇਸੇ ਦੇ ਚਲਦਿਆਂ ਉਹ ਫ਼ਿਲਮ ਦੀ ਅਦਾਕਾਰਾ ਜੈਸਮੀਨ ਭਸੀਨ ਨਾਲ ਬੀਤੇ ਦਿਨੀਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ।ਇਸ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ’ਚ ਦੋਵਾਂ ਨੂੰ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਕਰਦੇ ਦੇਖਿਆ ਜਾ ਸਕਦਾ ਹੈ।

PunjabKesari

ਤਸਵੀਰਾਂ ਤੋਂ ਇਲਾਵਾ ਗਿੱਪੀ ਗਰੇਵਾਲ ਨੇ ਇਕ ਵੀਡੀਓ ਵੀ ਇੰਸਟਾਗ੍ਰਾਮ ’ਤੇ ਸਾਂਝੀ ਕੀਤੀ ਹੈ, ਜਿਸ ’ਚ ਉਹ ਜਲੇਬੀਆਂ ਖਾਂਦੇ ਨਜ਼ਰ ਆ ਰਹੇ ਹਨ।

ਫ਼ਿਲਮ ਦੀ ਗੱਲ ਕਰੀਏ ਤਾਂ ‘ਹਨੀਮੂਨ’ 25 ਅਕਤੂਬਰ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਣ ਜਾ ਰਹੀ ਹੈ। ਜੈਸਮੀਨ ਭਸੀਨ ਦੀ ਗਿੱਪੀ ਗਰੇਵਾਲ ਨਾਲ ਇਹ ਪਹਿਲੀ ਫ਼ਿਲਮ ਹੈ।

Add a Comment

Your email address will not be published. Required fields are marked *