22ਵੀਆਂ ਰਾਸ਼ਟਰਮੰਡਲ ਖੇਡਾਂ ਦੀ ਸ਼ਾਨਦਾਰ ਸ਼ੁਰੂਆਤ

ਬਰਮਿੰਘਮ, 29 ਜੁਲਾਈ

ਬਰਤਾਨੀਆ ਦੀ ਅਮੀਰ ਸੱਭਿਆਚਾਰਕ ਵਿਰਾਸਤ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਇਥੇ 22ਵੀਆਂ ਰਾਸ਼ਟਰਮੰਡਲ ਖੇਡਾਂ ਦੀ ਸ਼ੁਰੂਆਤ ਹੋਈ। ਇਸ ਮੌਕੇ ਭਾਰਤੀ ਸ਼ਾਸਤਰੀ ਗਾਇਕਾ ਅਤੇ ਸੰਗੀਤਕਾਰ ਰੰਜਨਾ ਘਟਕ ਨੇ ਪ੍ਰੋਗਰਾਮ ਦੀ ਅਗਵਾਈ ਕੀਤੀ। ਇਸ ਦੌਰਾਨ ਲਾਲ, ਚਿੱਟੇ ਅਤੇ ਨੀਲੇ ਰੰਗਾਂ ਦੀਆਂ 70 ਕਾਰਾਂ ਨੇ ਮਿਲ ਕੇ ਬ੍ਰਿਟਿਸ਼ ਝੰਡਾ ‘ਯੂਨੀਅਨ ਜੈਕ’ ਬਣਾਇਆ। ਰਾਸ਼ਟਰਮੰਡਲ ਖੇਡਾਂ ਦੀ ਰਵਾਇਤ ਮੁਤਾਬਕ ਖਿਡਾਰੀਆਂ ਦੀ ਪਰੇਡ ਦੌਰਾਨ ਪਿਛਲੀ ਵਾਰ ਖੇਡਾਂ ਦਾ ਮੇਜ਼ਬਾਨ ਆਸਟਰੇਲੀਆ ਪਹਿਲਾਂ ਆਇਆ। ਉਸ ਤੋਂ ਬਾਅਦ ਹੋਰ ਦੇਸ਼ਾਂ ਨੇ ਸਟੇਡੀਅਮ ਵਿੱਚ ਦਾਖਲਾ ਪਾਇਆ। 2010 ਦੀਆਂ ਖੇਡਾਂ ਦੇ ਮੇਜ਼ਬਾਨ ਭਾਰਤ ਦਾ ਜਦੋਂ ਨੰਬਰ ਆਇਆ ਤਾਂ ਲੋਕਾਂ ਨੇ ਤਾੜੀਆਂ ਨਾਲ ਖਿਡਾਰੀਆਂ ਦਾ ਸਵਾਗਤ ਕੀਤਾ। ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਪੀਵੀ ਸਿੰਧੂ ਅਤੇ ਪੁਰਸ਼ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨੇ ਭਾਰਤੀ ਦਲ ਦੀ ਅਗਵਾਈ ਕੀਤੀ।

Add a Comment

Your email address will not be published. Required fields are marked *