ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਦੀ ਅਦਾਲਤ ‘ਚ ਪੇਸ਼ੀ ਅੱਜ

ਲੁਧਿਆਣਾ : ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਲੁਧਿਆਣਾ ਤੋਂ ਆਤਮ ਨਗਰ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਅੱਜ ਲੁਧਿਆਣਾ ਦੀ ਤਰਨਜੀਤ ਸਿੰਘ ਦੀ ਅਦਾਲਤ ‘ਚ ਪ੍ਰੋਡਕਸ਼ਨ ਵਾਰੰਟ ‘ਤੇ ਪੇਸ਼ ਕੀਤਾ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਕਾਤਲਾਨਾ ਹਮਲਾ ਕਰਨ ਦੇ ਦੋਸ਼ ‘ਚ ਪੁਲਸ ਥਾਣਾ ਸ਼ਿਮਲਾਪੁਰੀ ‘ਚ ਦਰਜ ਐੱਫ. ਆਈ. ਆਰ. ‘ਚ ਸਾਬਕਾ ਵਿਧਾਇਕ ਬੈਂਸ ਦੀ ਗ੍ਰਿਫ਼ਤਾਰੀ ਪਾਈ ਜਾਵੇਗੀ। ਇਸ ਕਰਕੇ ਉਨ੍ਹਾਂ ਨੂੰ ਅੱਜ ਪ੍ਰੋਡਕਸ਼ਨ ਵਾਰੰਟ ‘ਤੇ ਲੁਧਿਆਣਾ ਕੋਰਟ ਕੰਪਲੈਕਸ ‘ਚ ਲਿਜਾਇਆ ਜਾ ਰਿਹਾ ਹੈ।

Add a Comment

Your email address will not be published. Required fields are marked *