ਮਹਿਤਪੁਰ ਵਿਖੇ ਪਤਨੀ, 2 ਬੱਚੇ ਤੇ ਸੱਸ-ਸਹੁਰੇ ਨੂੰ ਜਿਊਂਦਾ ਸਾੜਨ ਵਾਲੇ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਜਲੰਧਰ/ਮਹਿਤਪੁਰ— ਜਲੰਧਰ ਵਿਖੇ ਮਹਿਤਪੁਰ ਦੇ ਸਿੱਧਵਾਂ ਬੇਟ ’ਚ ਬੀਤੇ ਦਿਨ ਪਤਨੀ, 2 ਬੱਤਿਆਂ ਅਤੇ ਸੱਸ-ਸਹੁਰੇ ਦਾ ਕਤਲ ਕਰਨ ਵਾਲੇ ਮੁਲਜ਼ਮ ਵੱਲੋਂ ਖ਼ੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਮੁਲਜ਼ਮ ਕੁਲਦੀਪ ਸਿੰਘ ਉਰਫ਼ ਕਾਲੂ ਨੇ ਦਰੱਖ਼ਤ ਨਾਲ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਉਸ ਦੀ ਲਾਸ਼ ਸਤਲੁਜ ਦਰਿਆ ਦੇ ਕੋਲ ਇਕ ਦਰੱਖ਼ਤ ਨਾਲ ਲਟਕਦੀ ਮਿਲੀ ਹੈ। ਪੁਲਸ ਵੱਲੋਂ ਉਸ ਦੀ ਗਿ੍ਰਫ਼ਤਾਰੀ ਲਈ ਕੋਸ਼ਿਸ਼ ਕੀਤੀ ਜਾ ਰਹੀ ਸੀ।

ਸੂਚਨਾ ਪਾ ਕੇ ਮੌਕੇ ’ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਇਥੇ ਦੱਸਣਯੋਗ ਹੈ ਕਿ ਘਰੇਲੂ ਕਲੇਸ਼ ਦੇ ਚਲਦਿਆਂ ਕੁਲਦੀਪ ਨੇ ਆਪਣੇ ਪੂਰੇ ਪਰਿਵਾਰ ’ਤੇ ਪੈਟਰੋਲ ਛਿੜਕ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਘਟਨਾ ਨੂੰ ਅੰਜਾਮ ਦੇਣ ਮਗਰੋਂ ਉਕਤ ਦੋਸ਼ੀ ਫਰਾਰ ਹੋ ਗਿਆ ਸੀ ਅਤੇ ਪੁਲਸ ਵੱਲੋਂ ਤਲਾਸ਼ ਲਈ ਛਾਪੇਮਾਰੀ ਕੀਤੀ ਜਾ ਰਹੀ ਸੀ। 

Add a Comment

Your email address will not be published. Required fields are marked *