ਪਾਕਿਸਤਾਨ ਦੇ ਪੰਜਾਬ ਸੂਬੇ ‘ਚ ਵਾਪਰਿਆ ਵੱਡਾ ਸੜਕ ਹਾਦਸਾ, 20 ਲੋਕਾਂ ਦੀ ਮੌਤ

ਲਾਹੌਰ – ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਮੰਗਲਵਾਰ ਨੂੰ ਇਕ ਯਾਤਰੀ ਬੱਸ ਅਤੇ ਇਕ ਤੇਲ ਟੈਂਕਰ ਵਿਚਾਲੇ ਹੋਈ ਟੱਕਰ ਵਿਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ। ਬਚਾਅ ਕਰਮਚਾਰੀਆਂ ਨੇ ਇਹ ਜਾਣਕਾਰੀ ਦਿੱਤੀ। ਸੂਬੇ ਵਿੱਚ 3 ਦਿਨਾਂ ਵਿੱਚ ਇਹ ਦੂਜਾ ਵੱਡਾ ਸੜਕ ਹਾਦਸਾ ਹੈ। ਪੁਲਸ ਨੇ ਦੱਸਿਆ ਕਿ ਇਹ ਘਟਨਾ ਲਾਹੌਰ ਤੋਂ ਲਗਭਗ 350 ਕਿਲੋਮੀਟਰ ਦੂਰ ਮੁਲਤਾਨ ਵਿੱਚ ਇੱਕ ‘ਮੋਟਰਵੇਅ’ ‘ਤੇ ਵਾਪਰੀ।

Add a Comment

Your email address will not be published. Required fields are marked *