ਸ਼ਹਿਨਾਜ਼ ਨਾਲ ਦਿਸੇ ਵਿੱਕੀ ਕੌਸ਼ਲ,ਸਾਂਝੀਆਂ ਕੀਤੀਆਂ ਤਸਵੀਰਾਂ

ਜਲੰਧਰ : ਖ਼ੁਦ ਨੂੰ ਪੰਜਾਬ ਦੀ ਕੈਟਰੀਨਾ ਕੈਫ਼ ਅਖਵਾਉਣ ਵਾਲੀ ਮਸ਼ਹੂਰ ਗਾਇਕਾ ਅਤੇ ਅਦਾਕਾਰਾ ਸ਼ਹਿਨਾਜ਼ ਗਿੱਲ ਅਕਸਰ ਕਿਸੇ ਨਾ ਕਿਸੇ ਵਿਸ਼ੇ ਨੂੰ ਲੈ ਕੇ ਸੁਰਖੀਆਂ ‘ਚ ਆ ਹੀ ਜਾਂਦੀ ਹੈ। ‘ਬਿੱਗ ਬੌਸ’ ਤੋਂ ਬਾਅਦ ਸ਼ਹਿਨਾਜ਼ ਦੀ ਪੰਜਾਬੀ ਫ਼ਿਲਮ ਇੰਡਸਟਰੀ ਦੇ ਨਾਲ-ਨਾਲ ਬਾਲੀਵੁੱਡ ‘ਚ ਵੀ ਪ੍ਰਸਿੱਧੀ ਵਧੀ ਹੈ। ਬੀਤੇ ਕੁਝ ਦਿਨ ਪਹਿਲਾਂ ਸ਼ਹਿਨਾਜ਼ ,ਦੀਆਂ ਤਸਵੀਰਾਂ ਸਲਮਾਨ ਖ਼ਾਨ, ਸ਼ਾਹਰੁਖ ਖ਼ਾਨ ਨਾਲ ਵਾਇਰਲ ਹੋਈਆਂ ਸਨ। ਹੁਣ ਸ਼ਹਿਨਾਜ਼ ਦੀਆਂ ਤਸਵੀਰਾਂ ਅਦਾਕਾਰ ਵਿੱਕੀ ਕੌਸ਼ਲ ਨਾਲ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ਨੂੰ ਲੋਕਾਂ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। 

ਦੱਸ ਦਈਏ ਕਿ ਇਨ੍ਹਾਂ ਤਸਵੀਰਾਂ ਸ਼ਹਿਨਾਜ਼ ਕੌਰ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ‘ਚ ਉਹ ਵਿੱਕੀ ਕੌਸ਼ਲ ਨਾਲ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਕੈਪਸ਼ਨ ‘ਚ ਲਿਖਿਆ, ”ਹੁਣ ਬਣੀ ਨਾਲ ਗੱਲ… 2 ਪੰਜਾਬੀ ਇੱਕ ਫਰੇਮ ‘ਚ ❤️ @vickykaushal09।” ਇਸ ਪੋਸਟ ‘ਤੇ ਪ੍ਰਸ਼ੰਸਕ ਕੁਮੈਂਟ ਕਰਕੇ ਦੋਵਾਂ ਅਦਾਕਾਰਾਂ ਦੀ ਤਾਰੀਫ਼ ਕਰ ਰਹੇ ਹਨ। 

ਦੱਸਣਯੋਗ ਹੈ ਕਿ ਵਿੱਕੀ ਕੌਸ਼ਲ, ਕੈਟਰੀਨਾ ਕੈਫ, ਸ਼ਿਲਪਾ ਸ਼ੈੱਟੀ, ਰਾਜ ਕੁੰਦਰਾ, ਕਾਰਤਿਕ ਆਰੀਅਨ, ਅਤੇ ਸ਼ਹਿਨਾਜ਼ ਗਿੱਲ ਫ਼ਿਲਮ ਨਿਰਮਾਤਾ ਰਮੇਸ਼ ਤੋਰਾਨੀ ਦੁਆਰਾ ਆਯੋਜਿਤ ਦੀਵਾਲੀ ਪਾਰਟੀ ‘ਚ ਸ਼ਾਮਲ ਹੋਏ ਸਨ। ਇਸ ਇਵੈਂਟ ‘ਚ ਰਿਤੇਸ਼ ਦੇਸ਼ਮੁਖ, ਜੇਨੇਲੀਆ ਡਿਸੂਜ਼ਾ, ਨੁਸ਼ਰਤ ਭਰੂਚਾ, ਨੋਰਾ ਫਤੇਹੀ, ਪੁਲਕਿਤ ਸਮਰਾਟ ਅਤੇ ਕ੍ਰਿਤੀ ਖਰਬੰਦਾ ਸਮੇਤ ਕਈ ਹੋਰ ਨਾਮੀ ਹਸਤੀਆਂ ਵੀ ਮੌਜੂਦ ਸਨ। ਇਸ ਪਾਰਟੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ।

Add a Comment

Your email address will not be published. Required fields are marked *