ਮੋਦੀ ਸਰਕਾਰ ਨੇ ਕਿਸਾਨਾਂ ਨਾਲ ਧੋਖਾ ਕੀਤਾ: ਕਾਂਗਰਸ

ਨਵੀਂ ਦਿੱਲੀ:ਕਾਂਗਰਸ ਨੇ ਅੱਜ ਮੋਦੀ ਸਰਕਾਰ ’ਤੇ ਕਿਸਾਨਾਂ ਨੂੰ ਧੋਖਾ ਦੇਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਐਲਾਨਿਆ ਗਿਆ ਹਾੜੀ ਦੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਮਹਿੰਗਾਈ ਦਰ ਤੋਂ ਘੱਟ ਹੈ। ਕਾਂਗਰਸ ਦੇ ਜਨਰਲ ਸਕੱਤਰ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਭਾਵੇਂ ਭਾਜਪਾ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਲਈ ਆਪਣੀ ਪਿੱਠ ਥਾਪੜਦੀ ਹੈ ਪਰ ਅਸਲ ਵਿੱਚ ਇਸ ਨੇ ਕਿਸਾਨਾਂ ਨਾਲ ਧੋਖਾ ਕੀਤਾ ਹੈ। ਇਸ ਬਾਰੇ ਉਨ੍ਹਾਂ ਟਵੀਟ ਕੀਤਾ, ‘‘ਮੋਦੀ ਸਰਕਾਰ ਨੇ ਐੱਮਐੱਸਪੀ ਨੂੰ ਲੈ ਕੇ ਇੱਕ ਵਾਰ ਫਿਰ ਕਿਸਾਨਾਂ ਨਾਲ ਧੋਖਾ ਕੀਤਾ ਹੈ। ਅੰਨਦਾਤਾ ਦੀ ਸਖ਼ਤ ਮਿਹਨਤ ਦਾ ਘੱਟੋ-ਘੱਟ ਸਮਰਥਨ ਮੁੱਲ ਮੁੜ ਦੀਵਾਲੀ ਦੀ ਰੋਸ਼ਨੀ ਵਿੱਚ ਗੁਆਚ ਗਿਆ ਹੈ। ਮੋਦੀ ਸਰਕਾਰ ਨੇ ਹਾੜੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦਾ ਐਲਾਨ ਕਰਕੇ ਆਪਣੀ ਪਿੱਠ ਥਾਪੜੀ ਪਰ ਕਿਸਾਨ ਨੂੰ ਧੋਖਾ ਦੇ ਕੇ ਖ਼ੂਨ ਦੇ ਹੰਝੂ ਵਹਾਉਣ ਲਈ ਛੱਡ ਦਿੱਤਾ।’’ 

Add a Comment

Your email address will not be published. Required fields are marked *