ਮੰਤਰੀ ਅਮਨ ਅਰੋੜਾ ਵੱਲੋਂ ਪੰਜਾਬ ਵਾਸੀਆਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਵਧਾਈ

ਚੰਡੀਗੜ੍ਹ- ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਮਕਾਨ ਉਸਾਰੀ, ਸ਼ਹਿਰੀ ਵਿਕਾਸ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਸੂਬਾ ਵਾਸੀਆਂ ਅਤੇ ਪੱਤਰਕਾਰ ਭਾਈਚਾਰੇ ਨੂੰ ਰੌਸ਼ਨੀਆਂ ਦੇ ਪਵਿੱਤਰ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਹਨ। ਲੋਕਾਂ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉੱਠ ਕੇ ਇਸ ਤਿਉਹਾਰ ਨੂੰ ਰਵਾਇਤੀ ਢੰਗ ਅਤੇ ਧੂਮਧਾਮ ਨਾਲ ਮਨਾਉਣ ਦੀ ਅਪੀਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ, “ਰੱਬ ਕਰੇ, ਇਹ ਦੀਵਾਲੀ ਅਤੇ ਬੰਦੀ ਛੋੜ ਦਿਵਸ ਲੋਕਾਂ ਦੇ ਜੀਵਨ ਨੂੰ ਖ਼ੁਸ਼ੀਆਂ ਅਤੇ ਖੇੜਿਆਂ ਨਾਲ ਭਰ ਦੇਵੇ ਅਤੇ ਸਾਰਿਆਂ ਲਈ ਤੰਦਰੁਸਤੀ ਭਰਿਆ ਅਤੇ ਖੁਸ਼ਹਾਲ ਭਵਿੱਖ ਲੈ ਕੇ ਆਵੇ।“

ਆਪਣੇ ਸੁਨੇਹੇ ਵਿੱਚ ਉਨਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਹ ਪਵਿੱਤਰ ਦਿਹਾੜਾ ਸ਼ਾਂਤੀ ਅਤੇ ਖ਼ੁਸ਼ਹਾਲੀ ਦੇ ਨਾਲ-ਨਾਲ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜਬੂਤੀ ਬਖਸੇ ਤਾਂ ਜੋ ਰੰਗਲੇ ਪੰਜਾਬ ਦੀ ਸਿਰਜਣਾ ਦੇ ਸੰਕਲਪ ਨੂੰ ਅਮਲੀ ਜਾਮਾ ਪਹਿਨਾਇਆ ਜਾ ਸਕੇ। ਲੋਕਾਂ ਨੂੰ ਇਸ ਪਵਿੱਤਰ ਤਿਉਹਾਰ ਨੂੰ ਜ਼ਿੰਮੇਵਾਰੀ ਨਾਲ ਮਨਾਉਣ ਲਈ ਪ੍ਰੇਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਧਰਤੀ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਪਟਾਕੇ ਚਲਾਉਣ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਅਪੀਲ ਕੀਤੀ ਕਿ ਆਓ, ਇਸ ਵਾਰ ਸਾਫ਼-ਸੁਥਰੀ, ਗਰੀਨ ਅਤੇ ਸੁਰੱਖਿਅਤ ਦੀਵਾਲੀ ਮਨਾਈਏ।   

Add a Comment

Your email address will not be published. Required fields are marked *