ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਬੰਦੀ ਛੋੜ ਦਿਵਸ ਤੇ ਦੀਵਾਲੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਚੰਡੀਗੜ੍ਹ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਲੇਬਰ ਅਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਾਵਨ ਤਿਉਹਾਰ ਦੀ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ, ‘ਆਓ, ਰੌਸ਼ਨੀਆਂ ਦਾ ਇਹ ਪਵਿੱਤਰ ਤਿਉਹਾਰ ਅਸੀਂ ਰਵਾਇਤੀ ਤਰੀਕੇ ਰਾਹੀਂ ਮਨਾਉਂਦੇ ਹੋਏ ਏਕਤਾ ਅਤੇ ਸਦਭਾਵਨਾ ਦੀ ਭਾਵਨਾ ਨਾਲ ਖੁਸ਼ੀਆਂ ਤੇ ਚਾਵਾਂ ਦੇ ਦੀਵੇ ਬਾਲੀਏ।’ ਮੰਤਰੀ ਨੇ ਸਮੂਹ ਲੋਕਾਂ ਨੂੰ ਖਾਸ ਕਰ ਕੇ ਸਿੱਖ ਪੰਥ ਨੂੰ ‘ਬੰਦੀ ਛੋੜ ਦਿਵਸ’ ਦੇ ਇਤਿਹਾਸਕ ਦਿਹਾੜੇ ਦੀ ਵੀ ਨਿੱਘੀ ਮੁਬਾਰਕਬਾਦ ਦਿੱਤੀ। ਇਹ ਦਿਵਸ ਛੇਵੇਂ ਪਾਤਸਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਦੀਵਾਲੀ ਵਾਲੇ ਦਿਨ ਹੀ ਗਵਾਲੀਅਰ ਦੇ ਕਿਲ੍ਹੇ ਤੋਂ 52 ਹਿੰਦੂ ਰਾਜਿਆਂ ਨੂੰ ਰਿਹਾਅ ਕਰਵਾਉਣ ਦੇ ਮੌਕੇ ਵਜੋਂ ਮਨਾਇਆ ਜਾਂਦਾ ਹੈ।

ਮੰਤਰੀ ਅਨਮੋਲ ਗਗਨ ਮਾਨ ਨੇ ਸੂਬਾ ਵਾਸੀਆਂ ਨੂੰ ਵਿਸਵਕਰਮਾ ਦਿਵਸ ਦੀ ਵੀ ਮੁਬਾਰਕਬਾਦ ਦਿੱਤੀ ਅਤੇ ਇਸ ਦੇ ਨਾਲ ਭਗਵਾਨ ਵਿਸ਼ਕਰਮਾ ਜੀ ਦੀ ਸ਼ਿਲਪਕਾਰ ਦੀ ਭਾਵਨਾ ਸਮੁੱਚੇ ਮਾਨਵ ਜਗਤ ਵਿੱਚ ਹੋਰ ਪ੍ਰਬਲ ਹੋਵੇਗੀ ਅਤੇ ਕਿਰਤੀ ਵਰਗ ਦਾ ਸਤਿਕਾਰ ਹੋਰ ਵਧੇਗਾ। ਉਨ੍ਹਾਂ ਨੇ ਨਾਲ ਹੀ ਆਸ ਪ੍ਰਗਟਾਈ ਕਿ ਸਮੂਹ ਕਿਰਤੀ ਵਰਗ ਦਾ ਜੀਵਨ ਹੋਰ ਵੀ ਖੁਸ਼ਹਾਲ ਹੋਵੇਗਾ। ਮੰਤਰੀ ਨੇ ਲੋਕਾਂ ਨੂੰ ਇਨ੍ਹਾਂ ਪਵਿੱਤਰ ਤਿਉਹਾਰਾਂ ਮੌਕੇ ਜਾਤ-ਪਾਤ, ਰੰਗ  ਭੇਦ-ਭਾਵ ਅਤੇ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਉਤਸ਼ਾਹ ਨਾਲ ਮਨਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਕੌਮੀ ਏਕਤਾ ਅਤੇ ਵਿਸ਼ਵ ਵਿਆਪੀ ਭਾਈਚਾਰਾ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਹ ਤਿਉਹਾਰ ਪੰਜਾਬ ਅਤੇ ਭਾਰਤ ਦੇ ਲੋਕਾਂ ਲਈ ਸ਼ਾਂਤੀ ਅਤੇ ਖੁਸ਼ਹਾਲੀ ਲੈ ਕੇ ਆਵੇ।

Add a Comment

Your email address will not be published. Required fields are marked *