ਅਦਾਕਾਰਾ ਸਰਗੁਣ ਮਹਿਤਾ ਦਾ ਪਤੀ ਰਵੀ ਦੂਬੇ ਨੇ ਖੋਲ੍ਹਿਆ ਇਹ ਭੇਦ

ਜਲੰਧਰ: ਪੰਜਾਬੀ ਅਦਾਕਾਰਾ ਸਰਗੁਣ ਮਹਿਤਾ ਸੋਸ਼ਲ ਮੀਡੀਆ ‘ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਆਏ ਦਿਨ ਉਹ ਆਪਣੀਆਂ ਖ਼ੂਬਸੂਰਤ ਤਸਵੀਰਾਂ ਤੇ ਵੀਡੀਓਜ਼ ਨਾਲ ਚਰਚਾ ਦਾ ਵਿਸ਼ਾ ਬਣੀ ਰਹਿੰਦੀ ਹੈ। ਹਾਲ ਹੀ ‘ਚ ਰਵੀ ਦੂਬੇ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ, ਜਿਸ ‘ਚ ਉਹ ਪਤਨੀ ਸਰਗੁਣ ਮਹਿਤਾ ਨਾਲ ਨਜ਼ਰ ਆ ਰਿਹਾ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸਰਗੁਣ ਮਹਿਤਾ ਆਪਣੇ ਪਤੀ ਨਾਲ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ।

ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਰਵੀ ਦੂਬੇ ਨੇ ਲਿਖਿਆ ਕਿ ”ਸਭ ਸਰਗੁਣ ਮਹਿਤਾ ਦੀ ਤਾਰੀਫ਼ ਕਰਦੇ ਹਨ, ਜੋ ਨਹੀਂ ਕਰਦਾ, ਉਸ ਦੀ ਛਾਤੀ ‘ਤੇ ਮੁੱਕਾ ਮਾਰ ਕੇ ਤਾਰੀਫ਼ ਕਰਵਾ ਲੈਂਦੀ ਹੈ ਮੇਰੀ ਛੋਟੀ।” ਇਸ ਵੀਡੀਓ ਨੂੰ ਦੋਵਾਂ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ।

ਦੱਸ ਦਈਏ ਕਿ ਸਰਗੁਣ ਮਹਿਤਾ ਨੇ ਆਪਣੀ ਅਦਾਕਾਰੀ ਨਾਲ ਦਰਸ਼ਕਾਂ ਦੇ ਦਿਲਾਂ ‘ਚ ਅਮਿੱਟ ਛਾਪ ਛੱਡੀ ਹੈ। ਉਸ ਨੇ ਆਪਣੀਆਂ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ। ਟੀ. ਵੀ. ਸੀਰੀਅਲ ਤੋਂ ਕੰਮ ਦੀ ਸ਼ੁਰੂਆਤ ਕਰਨ ਵਾਲੀ ਸਰਗੁਣ ਮਹਿਤਾ ਅੱਜ ਹਰ ਦੂਜੀ ਪੰਜਾਬੀ ਫ਼ਿਲਮ ‘ਚ ਨਜ਼ਰ ਆ ਰਹੀ ਹੈ। ਉਹ ਆਪਣੇ ਪ੍ਰਸ਼ੰਸਕਾਂ ਨਾਲ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੀ ਰਹਿੰਦੀ ਹੈ। ਸਰਗੁਣ ਮਹਿਤਾ ਦੇ ਪਤੀ ਰਵੀ ਦੂਬੇ ਵੀ ਇੱਕ ਵਧੀਆ ਅਦਾਕਾਰ ਹੈ। ਉਹ ਵੀ ਕਈ ਵੱਡੇ ਪੱਧਰ ਦੇ ਟੀ. ਵੀ. ਸੀਰੀਅਲ ਅਤੇ ਵੈੱਬ ਸੀਰੀਜ਼ ‘ਚ ਨਜ਼ਰ ਆ ਰਿਹਾ ਹੈ।

ਸਰਗੁਣ ਮਹਿਤਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਹਾਲ ਹੀ ‘ਚ ਉਸ ਦੀ ਪੰਜਾਬੀ ਫ਼ਿਮਵ ‘ਮੋਹ’ ਰਿਲੀਜ਼ ਹੋਈ ਸੀ। ਇਸ ਫ਼ਿਲਮ ‘ਚ ਉਸ ਨਾਲ ਮੁੱਖ ਕਿਰਦਾਰ ‘ਚ ਗੀਤਾਜ਼ ਬਿੰਦਰਖੀਆ ਨਜ਼ਰ ਆਇਆ ਸੀ।

Add a Comment

Your email address will not be published. Required fields are marked *