ਖੜਗੇ ਦੀ ਅਗਵਾਈ ’ਚ ਪਾਰਟੀ ਹੋਰ ਮਜ਼ਬੂਤ ਹੋਵੇਗੀ ਤੇ ਅੱਗੇ ਵਧੇਗੀ: ਸੋਨੀਆ

ਨਵੀਂ ਦਿੱਲੀ, 26 ਅਕਤੂਬਰ

ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਪਾਰਟੀ ਦੇ ਨਵੇਂ ਮੁਖੀ ਮੱਲਿਕਾਰਜੁਨ ਖੜਗੇ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਮੀਦ ਜਤਾਈ ਕਿ ਪਾਰਟੀ ਨੂੰ ਉਨ੍ਹਾਂ ਦੀ ਅਗਵਾਈ ਵਿੱਚ ਪ੍ਰੇਰਨਾ ਮਿਲੇਗੀ ਤੇ ਉਹ ਮਜ਼ਬੂਤ ​​ਹੁੰਦੀ ਰਹੇਗੀ। ਉਨ੍ਹਾਂ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਇਕੱਠੇ ਹੋ ਕੇ ਅੱਗੇ ਵਧਣ ਦਾ ਸੱਦਾ ਦਿੰਦਿਆਂ ਕਿਹਾ ਕਿ ਕਾਂਗਰਸ ਨੇ ਸੰਕਟ ਦੀ ਘੜੀ ਵਿਚ ਕਦੇ ਹਾਰ ਨਹੀਂ ਮੰਨੀ ਅਤੇ ਨਾ ਹੀ ਹਾਰੇਗੀ|

Add a Comment

Your email address will not be published. Required fields are marked *