ਨਵਜੋਤ ਸਿੱਧੂ ਨੂੰ ਹਾਈ ਕੋਰਟ ਤੋਂ ਰਾਹਤ

ਚੰਡੀਗੜ੍ਹ:ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਲੁਧਿਆਣਾ ਅਦਾਲਤ ਵਿਚ ਪੇਸ਼ੀ ਭੁਗਤਣ ਦੇ ਮਾਮਲੇ ਵਿੱਚ ਸਾਬਕਾ ਵਿਧਾਇਕ ਨਵਜੋਤ ਸਿੰਘ ਸਿੱਧੂ ਨੂੰ ਰਾਹਤ ਦਿੱਤੀ ਹੈ। ਸਿੱਧੂ ਹੁਣ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਵਿਚ ਵੀਡੀਓ ਕਾਨਫ਼ਰੰਸ ਜ਼ਰੀਏ ਪੇਸ਼ੀ ਭੁਗਤ ਸਕਣਗੇ। ਚੇਤੇ ਰਹੇ ਕਿ ਜ਼ਿਲ੍ਹਾ ਅਦਾਲਤ ਲੁਧਿਆਣਾ ਨੇ ਇੱਕ ਕੇਸ ਦੇ ਮਾਮਲੇ ਵਿਚ ਨਵਜੋਤ ਸਿੱਧੂ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਹੁਕਮ ਕੀਤੇ ਸਨ। ਸਿੱਧੂ, ਜੋ ਇਸ ਵੇਲੇ ਪਟਿਆਲਾ ਜੇਲ੍ਹ ਵਿਚ ਬੰਦ ਹਨ, ਨੇ ਆਪਣੀ ਸਿਹਤ ਅਤੇ ਸੁਰੱਖਿਆ ਦੇ ਹਵਾਲੇ ਨਾਲ ਨਿੱਜੀ ਪੇਸ਼ੀ ਤੋਂ ਛੋਟ ਮੰਗੀ ਸੀ। ਜ਼ਿਲ੍ਹਾ ਅਦਾਲਤ ਵੱਲੋਂ ਨਿੱਜੀ ਪੇਸ਼ੀ ਤੋਂ ਕੋਈ ਛੋਟ ਨਾ ਦੇਣ ਖਿਲਾਫ਼ ਨਵਜੋਤ ਸਿੱਧੂ ਨੇ ਹਾਈਕੋਰਟ ਵਿਚ ਅਪੀਲ ਦਾਇਰ ਕੀਤੀ ਸੀ। ਹਾਈਕੋਰਟ ਨੇ ਅੱਜ ਇਸ ਅਪੀਲ ਨੂੰ ਪ੍ਰਵਾਨ ਕਰ ਲਿਆ। ਦੱਸਣਯੋਗ ਹੈ ਕਿ ਪੁਰਾਣੇ ਡੀਐੱਸਪੀ ਬਲਵਿੰਦਰ ਸਿੰਘ ਸੇਖੋਂ ਦਾ ਸੀਐੱਲਯੂ ਨੂੰ ਲੈ ਕੇ ਤਤਕਾਲੀ ਮੰਤਰੀ ਭਾਰਤ ਭੂਸ਼ਨ ਆਸ਼ੂ ਨਾਲ ਵਿਵਾਦ ਹੋਇਆ ਸੀ। ਉਦੋਂ ਸੇਖੋਂ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੱਧੂ ਤੱਕ ਵੀ ਪਹੁੰਚ ਕੀਤੀ ਸੀ ਅਤੇ ਉਸ ਮਗਰੋਂ ਅਦਾਲਤ ਵਿਚ ਕੇਸ ਦਾਇਰ ਕਰ ਦਿੱਤਾ ਸੀ। ਜ਼ਿਲ੍ਹਾ ਅਦਾਲਤ ਨੇ ਨਵਜੋਤ ਸਿੱਧੂ ਨੂੰ ਇਸ ਮਾਮਲੇ ਗਵਾਹ ਵਜੋਂ ਪੇਸ਼ ਹੋਣ ਲਈ ਹੁਕਮ ਜਾਰੀ ਕੀਤੇ ਸਨ।

Add a Comment

Your email address will not be published. Required fields are marked *