ਜਬਰ-ਜ਼ਿਨਾਹ ਦੇ ਦੋਸ਼ੀ ਨੂੰ ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ

ਕੈਥਲ : ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪੂਨਮ ਸੁਨੇਜਾ ਦੀ ਅਦਾਲਤ ਨੇ ਜਬਰ-ਜ਼ਿਨਾਹ ਦੇ ਮਾਮਲੇ ‘ਚ ਦੋਸ਼ੀ ਪਾਏ ਗਏ ਸੋਹਨ ਲਾਲ ਉਰਫ਼ ਸੋਨੂੰ ਬਾਗਾ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਉਸ ਨੂੰ ਪੰਜਾਹ ਹਜ਼ਾਰ ਰੁਪਏ ਜੁਰਮਾਨਾ ਵੀ ਕੀਤਾ ਗਿਆ ਹੈ। ਜੁਰਮਾਨਾ ਨਾ ਦੇਣ ‘ਤੇ ਦੋਸ਼ੀ ਨੂੰ 6 ਮਹੀਨੇ ਦੀ ਵਾਧੂ ਸਜ਼ਾ ਕੱਟਣੀ ਪਵੇਗੀ। ਅਦਾਲਤ ਨੇ ਜੁਰਮਾਨਾ ਮਿਲਣ ‘ਤੇ ਪੀੜਤਾ ਨੂੰ ਦੇਣ ਦੇ ਹੁਕਮ ਦਿੱਤੇ ਹਨ।

ਜ਼ਿਕਰਯੋਗ ਹੈ ਕਿ ਦੋਸ਼ੀ ਔਰਤ ਦੇ ਬੱਚਿਆਂ ਅਤੇ ਪਤੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਡੇਢ ਸਾਲ ਤਕ ਉਸ ਨਾਲ ਜਬਰ-ਜ਼ਿਨਾਹ ਕਰਦਾ ਰਿਹਾ। ਇਸ ਦੌਰਾਨ ਔਰਤ ਨੇ ਇਕ ਵਾਰ ਉਸ ਨਾਲ ਗਲਤ ਹਰਕਤ ਕਰਨ ਤੋਂ ਇਨਕਾਰ ਕੀਤਾ ਤਾਂ ਉਸ ਨੇ ਜਾਤੀਸੂਚਕ ਸ਼ਬਦ ਕਹਿ ਕੇ ਉਸ ਨੂੰ ਗਾਲ੍ਹਾਂ ਕੱਢ ਦਿੱਤੀਆਂ। ਜਿਸ ਤੋਂ ਬਾਅਦ ਪੀੜਤਾ ਨੇ ਮਹਿਲਾ ਥਾਣੇ ‘ਚ ਸ਼ਿਕਾਇਤ ਦਿੱਤੀ। ਇਸ ਮਾਮਲੇ ‘ਚ 17 ਮਈ 2017 ਨੂੰ ਆਈ. ਪੀ. ਸੀ. ਦੀ ਧਾਰਾ 376, 452, 506 ਅਤੇ ਧਾਰਾ 3(2) ਐੱਸ. ਸੀ. ਐੱਸ. ਟੀ. ਐਕਟ ਦੇ ਤਹਿਤ ਮੁਕੱਦਮਾ ਨੰਬਰ 28 ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਚਲਾਨ ਤਿਆਰ ਕਰਕੇ ਅਦਾਲਤ ‘ਚ ਪੇਸ਼ ਕੀਤਾ ਗਿਆ। ਮਾਮਲੇ ਦੀ ਸੁਣਵਾਈ ਕਰਦਿਆਂ ਏ. ਡੀ. ਜੇ. ਪੂਨਮ ਸੁਨੇਜਾ ਦੀ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੋਹਨ ਨੂੰ ਦੋਸ਼ੀ ਮੰਨਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ।

Add a Comment

Your email address will not be published. Required fields are marked *