ਖੜਗੇ ਦੇ ਸਹੁੰ ਚੁੱਕ ਸਮਾਗਮ ‘ਚ ਪਹੁੰਚੇ ਜਗਦੀਸ਼ ਟਾਈਟਲਰ, ਭਾਜਪਾ ਨੇ ਚੁੱਕੇ ਸਵਾਲ

ਭਾਜਪਾ ਨੇ ਕਾਂਗਰਸ ਦੇ ਨਵੇਂ ਪ੍ਰਧਾਨ ਮਲਿਕਾਰਜੁਨ ਖੜਗੇ ਦੇ ਸਹੁੰ ਚੁੱਕ ਸਮਾਗਮ ਨੂੰ ਲੈ ਕੇ ਕਾਂਗਰਸ ਦੀ ਰਵਾਇਤੀ ਕਾਰਜਸ਼ੈਲੀ ‘ਤੇ ਇਕ ਵਾਰ ਫਿਰ ਸਵਾਲ ਚੁੱਕੇ ਹਨ। 1984 ਦੇ ਸਿੱਖ ਕਤਲੇਆਮ ਕੇਸ ਦੇ ਦੋਸ਼ੀ ਜਗਦੀਸ਼ ਟਾਈਟਲਰ ਨੇ ਵੀ ਖੜਗੇ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਿਰਕਤ ਕੀਤੀ ਸੀ।

ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਤੇ ਤੇਜਿੰਦਰ ਪਾਲ ਸਿੰਘ ਬੱਗਾ ਨੇ ਕਾਂਗਰਸ ਨੂੰ ਸਿੱਖ ਵਿਰੋਧੀ ਪਾਰਟੀ ਕਿਹਾ ਹੈ। ਸਿਰਸਾ ਨੇ ਕਿਹਾ ਕਿ ਗਾਂਧੀ ਪਰਿਵਾਰ ਨੇ 1984 ਦਾ ਸਿੱਖ ਕਤਲੇਆਮ ਜਗਦੀਸ਼ ਟਾਈਟਲਰ ਵਰਗੇ ਕਾਤਲਾਂ ਤੋਂ ਕਰਵਾਇਆ ਸੀ। ਕਾਂਗਰਸ ਆਪਣੇ ਪੁਰਾਣੇ ਲੋਕਾਂ ਨੂੰ ਸਨਮਾਨ ਵਜੋਂ ਵਿਸ਼ੇਸ਼ ਸਲੂਕ ਦੇ ਰਹੀ ਹੈ। ਸਿਰਸਾ ਨੇ ਕਿਹਾ ਕਿ ਗਾਂਧੀ ਪਰਿਵਾਰ ਨੇ ਇਕ ਵਾਰ ਫਿਰ ਦਿਖਾਇਆ ਹੈ ਕਿ ਟਾਈਟਲਰ ਅਤੇ ਕਮਲਨਾਥ ਵਰਗੇ ਲੋਕ ਉਨ੍ਹਾਂ ਨੂੰ ਕਿੰਨੇ ਪਿਆਰੇ ਹਨ।

ਇਸ ਸਬੰਧੀ ਸਿਰਸਾ ਨੇ ਆਪਣੇ ਟਵਿੱਟਰ ਹੈਂਡਲ ‘ਤੇ ਇੱਕ ਵੀਡੀਓ ਵੀ ਅਪਲੋਡ ਕੀਤੀ ਹੈ, ਜਿਸ ‘ਚ ਉਹ ਕਾਂਗਰਸ ਪਾਰਟੀ ‘ਤੇ ਸਵਾਲ ਚੁੱਕ ਰਹੇ ਹਨ। ਦੂਜੇ ਪਾਸੇ ਤੇਜਿੰਦਰ ਪਾਲ ਸਿੰਘ ਬੱਗਾ ਨੇ ਕਿਹਾ ਕਿ ਕਾਂਗਰਸ ਅਤੇ ਸੋਨੀਆ ਗਾਂਧੀ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਸਿੱਖਾਂ ਦੇ ਕਤਲੇਆਮ ਨਾਲ ਕਿੰਨੇ ਜੁੜੇ ਹੋਏ ਹਨ।

Add a Comment

Your email address will not be published. Required fields are marked *