ਰੁਬਿਨਾ ਬਾਜਵਾ ਨੇ ਲਾਲ ਜੋੜੇ ‘ਚ ਸਾਂਝੀਆਂ ਕੀਤੀਆਂ ਵਿਆਹ ਦੀਆਂ ਖ਼ੂਬਸੂਰਤ ਤਸਵੀਰਾਂ
![](http://mehakewattan.com/wp-content/uploads/2022/10/2022_10image_10_07_325573427rubinabajwa-ll.jpg)
ਜਲੰਧਰ : ਪੰਜਾਬੀ ਅਦਾਕਾਰਾ ਨੀਰੂ ਬਾਜਵਾ ਦੀ ਭੈਣ ਰੁਬਿਨਾ ਬਾਜਵਾ ਆਪਣੇ ਮੰਗੇਤਰ ਗੁਰਬਖਸ਼ ਸਿੰਘ ਚਾਹਲ ਨਾਲ ਵਿਆਹ ਦੇ ਬੰਧਨ ‘ਚ ਬੱਝ ਗਈ ਹੈ। ਰੁਬਿਨਾ ਤੇ ਗੁਰਬਖ਼ਸ਼ ਚਾਹਲ ਨੇ 26 ਅਕਤੂਬਰ ਨੂੰ (ਕੈਨੇਡਾ ਦੇ ਸਮੇਂ ਅਨੁਸਾਰ) ਵਿਆਹ ਕਰਵਾਇਆ, ਜਿਸ ਦੀਆਂ ਖ਼ੂਬਸੂਰਤ ਤਸਵੀਰਾਂ ਸਾਹਮਣੇ ਆਈਆਂ ਹਨ।
ਹਾਲ ਹੀ ‘ਚ ਰੁਬਿਨਾ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵਿਆਹ ਦੇ ਲਾਲ ਜੋੜੇ ‘ਚ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ, ਜਿਨ੍ਹਾਂ ‘ਚ ਵੱਖ-ਵੱਖ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਲੋਕਾਂ ਵਲੋਂ ਵੀ ਉਸ ਦੇ ਇਸ ਅੰਦਾਜ਼ ਨੂੰ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।
![PunjabKesari](https://static.jagbani.com/multimedia/10_05_372903345rubina%20bajwa4-ll.jpg)
ਦੱਸ ਦਈਏ ਕਿ ਕੈਨੇਡਾ ਦੇ ਟਾਈਮ ਅਨੁਸਾਰ, 26 ਅਕਤੂਬਰ ਦੀ ਸਵੇਰ ਰੁਬਿਨਾ ਬਾਜਵਾ ਤੇ ਗੁਰਬਖਸ਼ ਸਿੰਘ ਚਾਹਲ ਦੇ ਅਨੰਦ ਕਾਰਜ ਦੀ ਰਸਮ ਹੋਈ ਸੀ। ਇਸ ਤੋਂ ਬਾਅਦ ਗੁਰਬਖਸ਼ ਚਾਹਲ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ‘ਤੇ ਵਿਆਹ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ।
![](http://mehakewattan.com/wp-content/uploads/2023/07/ALL-ADDS-2023_page-0001-1638x2048-1.jpg)
ਦੱਸਣਯੋਗ ਹੈ ਕਿ ਰੁਬਿਨਾ ਬਾਜਵਾ ਲੰਬੇ ਸਮੇਂ ਤੋਂ ਗੁਰਬਖਸ਼ ਚਾਹਲ ਨੂੰ ਡੇਟ ਕਰ ਰਹੀ ਸੀ। ਇਸ ਤੋਂ ਬਾਅਦ 26 ਅਕਤੂਬਰ ਨੂੰ ਦੋਵਾਂ ਨੇ ਵਿਆਹ ਕਰਵਾਇਆ ਹੈ। ਇਸ ਤੋਂ ਪਹਿਲਾਂ ਬੀਤੇ ਦਿਨ ਰੁਬਿਨਾ ਬਾਜਵਾ ਨੇ ਆਪਣੇ ਪਤੀ ਨਾਲ ਵਿਆਹ ਤੋਂ ਪਹਿਲਾਂ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਸੀ, ਜਿਸ ਨੂੰ ਸੋਸ਼ਲ ਮੀਡੀਆ ‘ਤੇ ਕਾਫ਼ੀ ਪਸੰਦ ਕੀਤਾ ਗਿਆ ਸੀ।
ਰੁਬਿਨਾ ਬਾਜਵਾ ਦੇ ਵਰਕਫ਼ਰੰਟ ਦੀ ਗੱਲ ਕਰੀਏ ਤਾਂ ਉਹ ਹਾਲ ਹੀ ‘ਚ ਫ਼ਿਲਮ ‘ਤੇਰੀ ਮੇਰੀ ਗੱਲ ਬਣ ਗਈ’ ‘ਚ ਅਖਿਲ ਨਾਲ ਨਜ਼ਰ ਆਈ ਸੀ।